ਹੁਸ਼ਿਆਰਪੁਰ 25 ਫਰਵਰੀ ,ਬੋਲੇ ਪੰਜਾਬ ਬਿਊਰੋ :
ਬੀਤੇ ਦਿਨੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਹੁਸ਼ਿਆਰਪੁਰ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਬਿਕਰਮ ਸਿੰਘ ਮਜੀਠੀਆ ਪਹੁੰਚੇ। ਜਿੱਥੇ ਬੰਦ ਕਮਰੇ ਵਿਚ ਮੀਟਿੰਗ ਕੀਤੀ ਗਈ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਹੀ ਉਹ ਹੁਸ਼ਿਆਰਪੁਰ ਪਹੁੰਚੇ ਸਨ। ਇਸ ਨਾਲ ਹੀ ਉਨ੍ਹਾਂ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਹੋਣ ‘ਤੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਜੋ ਸਜ਼ਾ ਸੁਣਾਈ ਗਈ ਹੈ, ਉਹ ਉਸਦਾ ਸਵਾਗਤ ਕਰਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਹ ਸ਼ਜਾ ਪਹਿਲਾਂ ਹੋ ਜਾਂਦੀ ਤਾਂ ਪੀੜਤਾਂ ਨੂੰ ਹੋਰ ਵੀ ਰਾਹਤ ਮਿਲਣੀ ਸੀ।