ਡੀ ਸੀ ਦਫਤਰ ਦੇ ਸਟਾਫ਼ ਵੱਲੋਂ ਤਬਦੀਲ ਹੋਏ ਡੀ ਸੀ ਆਸ਼ਿਕਾ ਜੈਨ ਅਤੇ ਏ ਡੀ ਸੀ ਵਿਰਾਜ ਐੱਸ ਤਿੜਕੇ ਨੂੰ ਨਿੱਘੀ ਵਿਦਾਇਗੀ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ:
ਜ਼ਿਲ੍ਹੇ ਦੇ ਤਬਦੀਲ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਏ ਡੀ ਸੀ (ਜਨਰ) ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਲਾਏ ਗਏ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਅਤੇ ਜ਼ਿਲ੍ਹਾਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।
ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਸਟਾਫ਼ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੂੰ ਜਿੱਥੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਦਾ ਅਹੁਦਾ ਮਿਲਣ ਤੇ ਵਧਾਈ ਦਿੱਤੀ ਗਈ ਉੱਥੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਿਰਾਜ ਤਿੜਕੇ ਨੂੰ ਮਲੇਰਕੋਟਲਾ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਣਾਏ ਜਾਣ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਇਸ ਮੌਕੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ, ਉਹਨਾਂ ਵੱਲੋਂ, ਉਹਨਾਂ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਕਾਰਜ ਕਾਲ ਦੌਰਾਨ ਦਿੱਤੇ ਸਹਿਯੋਗ ਲਈ ਅਤੇ ਟੀਮ ਵਜੋਂ ਕੰਮ ਕਰਨ ਲਈ, ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਤੌਰ ਡਿਪਟੀ ਕਮਿਸ਼ਨਰ ਉਨਾਂ ਦਾ ਕਰੀਬ ਦੋ ਸਾਲ ਇੱਕ ਮਹੀਨੇ ਦਾ ਕਾਰਜਕਾਲ ਉਹਨਾਂ ਦੇ ਸਹਿਯੋਗ ਸਦਕਾ ਬੜਾ ਵਧੀਆ ਰਿਹਾ।
ਵਧੀਕ ਡਿਪਟੀ ਕਮਿਸ਼ਨਰ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਬਣੇ ਵਿਰਾਜ ਐਸ ਤਿੜਕੇ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸਾਥੀ ਅਧਿਕਾਰੀਆਂ ਅਤੇ ਡੀ ਸੀ ਦਫ਼ਤਰ ਦੀਆਂ ਸਮੂਹ ਬਰਾਂਚਾਂ ਦੇ ਸਟਾਫ਼ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਕਾਰਜਕਾਲ ਦੌਰਾਨ ਡਿਪਟੀ ਕਮਿਸ਼ਨਰ ਅਤੇ ਡੀ ਸੀ ਦਫ਼ਤਰ ਦੇ ਸਟਾਫ਼ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਬਤੌਰ ਅਧਿਕਾਰੀ ਭਾਵੇਂ ਏ ਡੀ ਸੀ ਦਾ ਅਹੁਦਾ ਅਹਿਮ ਹੁੰਦਾ ਹੈ ਪਰ ਜੋ ਕੁਝ ਸਿੱਖਣ ਨੂੰ ਸਟਾਫ਼ ਤੋਂ ਮਿਲਦਾ ਹੈ ਉਹ ਬੜਾ ਵਿਲੱਖਣ ਹੁੰਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਐੱਸ ਡੀ ਐੱਮ ਖਰੜ ਗੁਰਮੰਦਰ ਸਿੰਘ, ਸੀ ਐੱਮ ਐੱਫ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।