ਨਵੀਂ ਦਿੱਲੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਦਿੱਲੀ ਵਿਧਾਨ ਸਭਾ ‘ਚ ਅੱਜ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੀ ਤਸਵੀਰ ਹਟਾਉਣ ‘ਤੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਸੰਬੋਧਨ ਦੌਰਾਨ ਤਿੱਖਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ‘ਚ ਸ਼ਾਮਲ ਹੋ ਗਏ।
ਸਪੀਕਰ ਵਿਜੈਂਦਰ ਗੁਪਤਾ ਨੇ ਕਾਰਵਾਈ ਕਰਦੇ ਹੋਏ ‘ਆਪ’ ਦੇ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ ਕਰ ਦਿੱਤਾ। ਮੁਅੱਤਲ ਹੋਣ ਵਾਲਿਆਂ ਵਿੱਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੇ ਨਾਲ ਗੋਪਾਲ ਰਾਏ, ਵੀਰ ਸਿੰਘ ਧੀਂਗਾਨ, ਮੁਕੇਸ਼ ਅਹਿਲਾਵਤ, ਚੌਧਰੀ ਜ਼ੁਬੇਰ ਅਹਿਮਦ, ਅਨਿਲ ਝਾਅ, ਵਿਸ਼ੇਸ਼ ਰਵੀ, ਜਰਨੈਲ ਸਿੰਘ, ਸੋਮ ਦੱਤ, ਸੁਰੇਂਦਰ ਸਿੰਘ, ਵੀਰੇਂਦਰ ਸਿੰਘ ਕਾਦੀਆਂ, ਕੁਲਦੀਪ ਕੁਮਾਰ, ਅਜੈ ਦੱਤ ਅਤੇ ਇਮਰਾਨ ਹੁਸੈਨ ਦਾ ਨਾਮ ਸ਼ਾਮਲ ਹੈ।
ਵਿਧਾਇਕਾਂ ਨੇ ਦਲੀਲ ਦਿੱਤੀ ਕਿ “ਅੰਬੇਡਕਰ ਜੀ ਦੀ ਤਸਵੀਰ ਹਟਾਉਣ ਦੀ ਕਾਰਵਾਈ ਅਸਵੀਕਾਰਯੋਗ ਹੈ ਅਤੇ ਇਹ ਸੰਵਿਧਾਨਿਕ ਮੁੱਲਾਂ ‘ਤੇ ਸਿੱਧਾ ਹਮਲਾ ਹੈ।”
ਉੱਧਰ, ਭਾਜਪਾ ਨੇ ‘ਆਪ’ ‘ਤੇ ਵਿਧਾਨ ਸਭਾ ਦੀ ਕਾਰਵਾਈ ਵਿਘਨ ਪਾਉਣ ਦੇ ਦੋਸ਼ ਲਾਏ ਹਨ।
