ਤਰਨ ਤਾਰਨ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਤਰਨ ਤਾਰਨ ਦੇ ਪਿੰਡ ਭੂਰਾ ਕੋਨਾਂ ਵਿੱਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗਿਆਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਹ
ਐਸਪੀਡੀ ਅਜੈ ਰਾਜ ਸਿੰਘ ਦੇ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਸ਼ੱਕੀ ਮੋਟਰਸਾਈਕਲ ਮਸਤਗੜ੍ਹ ਤੋਂ ਪਿੰਡ ਭੂਰਿਆਂ ਵੱਲ ਆ ਰਿਹਾ ਹੈ। ਪੁਲਿਸ ਨੇ ਜਦ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਗੈਂਗਸਟਰਾਂ ਨੇ ਮੋਟਰਸਾਈਕਲ ਰੋਕਣ ਦੀ ਬਜਾਏ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀਆਂ ਚਲਾਈਆਂ, ਜਿਸ ਵਿੱਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਦੀ ਪਹਿਚਾਣ ਪ੍ਰਕਾਸ਼ ਸਿੰਘ ਅਤੇ ਪ੍ਰਭਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਨੇੜਲੇ ਸਹਿਯੋਗੀ ਦੱਸੇ ਜਾ ਰਹੇ ਹਨ। ਇਹ ਦੋਵੇਂ ਬੀਤੇ ਦਿਨੀਂ ਹਲਕਾ ਖੇਮਕਰਨ ’ਚ ਫ਼ਿਰੌਤੀ ਮੰਗਣ ਅਤੇ ਨਾ ਦੇਣ ਵਾਲਿਆਂ ‘ਤੇ ਗੋਲੀਆਂ ਚਲਾਉਣ ਦੇ ਮਾਮਲਿਆਂ ’ਚ ਲਿਪਤ ਸਨ।
ਮੁੱਠਭੇੜ ਤੋਂ ਬਾਅਦ, ਪੁਲਿਸ ਨੇ ਜ਼ਖ਼ਮੀਆਂ ਨੂੰ ਹਿਰਾਸਤ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ।ਅੱਗੇ ਦੀ ਕਾਰਵਾਈ ਜਾਰੀ ਹੈ।
