ਮੋਹਾਲੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਨੇ ਇਮੀਗ੍ਰੇਸ਼ਨ ਕੰਪਨੀਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਪੁਲਿਸ ਨੇ ਕੁੱਲ 201 ਇਮੀਗ੍ਰੇਸ਼ਨ ਕੰਪਨੀਆਂ ਦੀ ਜਾਂਚ ਕੀਤੀ, ਜਿਸ ਵਿੱਚ ਤਿੰਨ ਕੰਪਨੀਆਂ ਬਿਨਾਂ ਲਾਈਸੈਂਸ ਦੇ ਚੱਲਦੀਆਂ ਮਿਲੀਆਂ। ਇਨ੍ਹਾਂ ਦੇ ਖਿਲਾਫ ਪੁਲਿਸ ਨੇ ਕੇਸ ਦਰਜ ਕੀਤੇ ਹਨ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਅਧਿਕਾਰੀਆਂ ਨੇ ਸਾਫ਼ ਕੀਤਾ ਹੈ ਕਿ ਬਿਨਾਂ ਲਾਈਸੈਂਸ ਦੇ ਚੱਲਣ ਵਾਲੀਆਂ ਕਿਸੇ ਵੀ ਇਮੀਗ੍ਰੇਸ਼ਨ ਕੰਪਨੀ ਨੂੰ ਨਹੀਂ ਛੱਡਿਆ ਜਾਵੇਗਾ।
ਇਹ ਕਾਰਵਾਈ ਅਮਰੀਕਾ ਤੋਂ ਭਾਰਤੀ ਨਾਗਰਿਕਾਂ ਦੇ ਡਿਪੋਰਟ ਹੋਣ ਤੋਂ ਬਾਅਦ, ਰਾਜ ‘ਚ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਵਧ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਐਸ.ਪੀ. ਸਿਟੀ ਹਰਵੀਰ ਸਿੰਘ ਅਟਵਾਲ ਅਤੇ ਐਸ.ਪੀ. ਰੂਰਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਅਪਕ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਤਹਿਤ 201 ਕੰਪਨੀਆਂ ਦੀ ਜਾਂਚ ਹੋਈ।
