ਪੰਜਾਬ ‘ਚ ਕਈ ਥਾਈਂ ਬੂੰਦਾਬਾਂਦੀ ਸ਼ੁਰੂ, ਮੌਸਮ ਵਿਭਾਗ ਵੱਲੋਂ 1 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਮੀਂਹ ਨੇ ਫਿਰ ਦਸਤਕ ਦੇ ਦਿੱਤੀ ਹੈ ਅਤੇ ਕਈ ਇਲਾਕਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।ਅੰਮ੍ਰਿਤਸਰ ਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਹਲਕੀ ਬੂੰਦਾਬਾਂਦੀ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਵੱਲੋਂ 1 ਮਾਰਚ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸਦੇ ਨਾਲ ਹੀ 26, 27, 28 ਫਰਵਰੀ ਨੂੰ ਹਨੇਰੀ-ਤੂਫਾਨ ਦੇ ਨਾਲ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਇਸ ਮਹੀਨੇ ਦੇ ਬਾਕੀ ਦਿਨਾਂ ਦੇ ਨਾਲ-ਨਾਲ ਅਗਲੇ ਮਹੀਨੇ ਦੀ ਸ਼ੁਰੂਆਤ ਵਿੱਚ ਵੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਹੈ। ਇਸ ਮੀਂਹ ਕਾਰਨ ਰਾਜ ਵਿੱਚ ਇੱਕ ਵਾਰ ਫਿਰ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਰਾਜ ਵਿੱਚ ਤਾਪਮਾਨ ਪਹਿਲਾਂ ਥੋੜ੍ਹਾ ਵਧੇਗਾ ਅਤੇ ਫਿਰ ਘਟੇਗਾ। ਇਸ ਕਰਕੇ ਲੋਕਾਂ ਨੂੰ ਫਿਰ ਤੋਂ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ 26 ਫਰਵਰੀ ਨੂੰ ਪੰਜ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਵਿੱਚ ਹਨੇਰੀ-ਤੂਫਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਥੇ ਹੀ 27 ਫਰਵਰੀ ਨੂੰ ਵੀ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਵੇਖਣ ਨੂੰ ਮਿਲੇਗਾ। ਇਸ ਦਿਨ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਨੂੰ 12 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਜ਼ਿਲ੍ਹੇ ਦੋਆਬੇ ਅਤੇ ਮਾਝੇ ਦੇ ਹਨ। 28 ਫਰਵਰੀ ਨੂੰ ਪੂਰੇ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦਾ ਸਭ ਤੋਂ ਵੱਧ ਅਸਰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਰਹੇਗਾ। ਇਸ ਦਿਨ ਵੀ 13 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹੋ ਜਿਹਾ ਹੀ ਮੌਸਮ ਅਗਲੇ ਮਹੀਨੇ ਦੀ ਸ਼ੁਰੂਆਤ ਵਿੱਚ ਵੀ ਬਣਿਆ ਰਹਿ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।