ਲੁਧਿਆਣਾ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾ ਦੇ ਨਸ਼ਾ ਤਸਕਰ ’ਤੇ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।ਇੱਕ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ ਚਲਾ ਕੇ ਉਸ ਦਾ ਮਕਾਨ ਢਾਹ ਦਿੱਤਾ।
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੀਤੀ ਰਾਤ ਹੁਕਮ ਜਾਰੀ ਕੀਤੇ ਗਏ ਸਨ ਕਿ ਜੋ ਵੀ ਵਿਅਕਤੀ ਨਸ਼ਿਆਂ ਦਾ ਕਾਰੋਬਾਰ ਕਰ ਰਿਹਾ ਹੈ, ਉਸ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਅੱਜ ਪਿੰਡ ਤਲਵੰਡੀ ਕਲਾ ਦੇ ਇੱਕ ਨਸ਼ਾ ਤਸਕਰ ਸੋਨੂ ਦੇ ਘਰ ’ਤੇ ਬੁਲਡੋਜ਼ਰ ਚਲਾਕੇ ਉਸ ਦਾ ਮਕਾਨ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੋਨੂ ’ਤੇ ਨਸ਼ਾ ਤਸਕਰੀ ਦੇ 6 ਮਾਮਲੇ ਦਰਜ ਹਨ।
