ਮੋਹਾਲੀ 26 ਫਰਵਰੀ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੋਹਾਲੀ ਵਿੱਚ ਇੱਕ ਮਨੀ ਐਕਸਚੇਂਜ ਦੀ ਦੁਕਾਨ ਤੋਂ ਆਸਟ੍ਰੇਲੀਅਨ, ਅਮਰੀਕਾ ਅਤੇ ਕੈਨੇਡੀਅਨ ਡਾਲਰ ਅਤੇ ਯੂਏਈ ਦੀਨਾਰ ਚੋਰੀ ਹੋ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਾਲਿਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ, ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਹਾਲਾਂਕਿ ਅਜੇ ਤੱਕ ਪੁਲਿਸ ਮੁਲਜ਼ਮਾਂ ਦਾ ਸੁਰਾਗ ਨਹੀਂ ਲਗਾ ਸਕੀ ਹੈ। ਪੁਲਿਸ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਦੇਖ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਵਾਰਦਾਤ ਕਿਸ ਨੇ ਕੀਤੀ ਹੈ।