ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ ;
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਪੜ੍ਹਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ
