ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ :
ਹੁਣ ਇੰਡੀਅਨ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਆਈ.ਆਈ.ਪੀ.ਏ.) ਵਿੱਤੀ ਸੰਕਟ ਨਾਲ ਜੂਝ ਰਹੀ ਚੰਡੀਗੜ੍ਹ ਨਗਰ ਨਿਗਮ ਦੇ ਫਜ਼ੂਲ ਖਰਚੀ ਦਾ ਆਡਿਟ ਕਰੇਗਾ। ਚੰਡੀਗੜ੍ਹ ਨਗਰ ਨਿਗਮ ਦਾ ਪੈਸਾ ਕਿੱਥੇ ਅਤੇ ਕਿਵੇਂ ਖਰਚ ਹੋ ਰਿਹਾ ਹੈ, ਇਸ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇਗੀ। ਇਸ ਆਡਿਟ ਵਿੱਚ ਬੇਲੋੜੇ ਖਰਚਿਆਂ ਦੀ ਸ਼ਨਾਖਤ ਕਰਕੇ ਉਹਨਾਂ ਨੂੰ ਕੰਟਰੋਲ ਕਰਨ ਲਈ ਵੀ ਸਿਫਾਰਿਸ਼ਾਂ ਦਿੱਤੀਆਂ ਜਾਣਗੀਆਂ।
ਨਗਰ ਨਿਗਮ ਦੇ ਅਧਿਕਾਰੀਆਂ ਨੇ ਸਾਰੇ ਆਊਟਸੋਰਸਿੰਗ ਕਰਮਚਾਰੀਆਂ ਦੀ ਸੂਚੀ ਅਤੇ ਉਨ੍ਹਾਂ ਦੀ ਤਾਇਨਾਤੀ ਦੇ ਵੇਰਵੇ ਮੰਗੇ ਹਨ। ਇਸ ਨਾਲ ਪਤਾ ਲੱਗ ਸਕੇਗਾ ਕਿ ਇਹ ਕਰਮਚਾਰੀ ਅਸਲ ਵਿੱਚ ਕਿੱਥੇ ਅਤੇ ਕਿਸ ਵਿਭਾਗ ਵਿੱਚ ਕੰਮ ਕਰ ਰਹੇ ਹਨ। ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਕਈ ਸ਼ਿਕਾਇਤਾਂ ਮਿਲੀਆਂ ਸਨ ਕਿ ਕੁਝ ਮੁਲਾਜ਼ਮ ਸਿਰਫ਼ ਕਾਗਜ਼ਾਂ ‘ਤੇ ਹੀ ਕੰਮ ਕਰ ਰਹੇ ਹਨ, ਜਦਕਿ ਉਹ ਸਿਆਸੀ ਆਗੂਆਂ ਤੇ ਅਧਿਕਾਰੀਆਂ ਦੇ ਨਿੱਜੀ ਕੰਮਾਂ ‘ਚ ਲੱਗੇ ਹੋਏ ਹਨ |