ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਆਈਏਐਸ ਸ਼ਾਖਾ) ਨੇ ਸੂਬੇ ਦੇ ਵੱਖ-ਵੱਖ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀਆਂ ਹਦਾਇਤਾਂ ‘ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।
ਇਸ ਦੇ ਨਾਲ ਹੀ ਹੁਕਮ ਦਿੱਤੇ ਗਏ ਹਨ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਹਨ, ਉਹ ਪ੍ਰਸੋਨਲ ਵਿਭਾਗ ਦੇ ਸਕੱਤਰ ਨੂੰ ਰਿਪੋਰਟ ਕਰਨ।
ਹੁਕਮਾਂ ਅਨੁਸਾਰ ਵਿਸ਼ੇਸ਼ ਸਾਰੰਗਲ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਦਾ ਵਾਧੂ ਚਾਰਜ, ਸੰਦੀਪ ਕੁਮਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਦਾ ਵਾਧੂ ਚਾਰਜ ਅਤੇ ਅਭਿਜੀਤ ਕਪਲਿਸ਼ ਨੂੰ ਡਾਇਰੈਕਟਰ, ਮਾਈਨ ਐਂਡ ਜੀਓਲੋਜੀ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
