ਚੰਡੀਗੜ੍ਹ ‘ਚ ਪ੍ਰਾਪਰਟੀ ਟੈਕਸ ਵਧਾਉਣ ਦੀ ਤਿਆਰੀ: ਪ੍ਰਸ਼ਾਸਨ ਨੂੰ ਭੇਜਿਆ ਪ੍ਰਸਤਾਵ, 3 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦੀ ਯੋਜਨਾ

ਚੰਡੀਗੜ੍ਹ

ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ :

ਚੰਡੀਗੜ੍ਹ ਵਿੱਚ ਪ੍ਰਾਪਰਟੀ ਟੈਕਸ ਵਧਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਗਰ ਨਿਗਮ ਨੇ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ‘ਤੇ ਟੈਕਸ 3 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦਾ ਪ੍ਰਸਤਾਵ ਪ੍ਰਸ਼ਾਸਨ ਨੂੰ ਭੇਜਿਆ ਹੈ। ਹਾਲਾਂਕਿ 17 ਫਰਵਰੀ ਨੂੰ ਹੋਈ ਨਿਗਮ ਹਾਊਸ ਦੀ ਮੀਟਿੰਗ ਵਿੱਚ ਕੌਂਸਲਰਾਂ ਦੇ ਵਿਰੋਧ ਕਾਰਨ ਇਹ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਸੀ ਪਰ ਹੁਣ ਨਿਗਮ ਪ੍ਰਸ਼ਾਸਨ ਨੇ ਇਸ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਪ੍ਰਸ਼ਾਸਨ ਨੇ ਅੰਤਿਮ ਫੈਸਲਾ ਲੈਣਾ ਹੈ ਕਿ ਕਿੰਨਾ ਟੈਕਸ ਵਧਾਇਆ ਜਾਵੇਗਾ।

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪਹਿਲਾਂ ਵੀ ਕਈ ਵਾਰ ਪ੍ਰਾਪਰਟੀ ਟੈਕਸ ਵਧਾਉਣ ਦੀ ਗੱਲ ਕਰ ਚੁੱਕੇ ਹਨ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਸਕਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪ੍ਰਾਪਰਟੀ ਟੈਕਸ ਵਧਦਾ ਹੈ ਤਾਂ ਨਗਰ ਨਿਗਮ ਨੂੰ 50 ਤੋਂ 60 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।