ਦੋ ਧਿਰਾਂ ‘ਚ ਲੜਾਈ ਦੌਰਾਨ ਗੋਲੀਆਂ ਚੱਲੀਆਂ, ਸ਼ਿਵ ਸੈਨਾ ਆਗੂ ਤੇ ਭਰਾ ਜ਼ਖ਼ਮੀ, ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ

ਚੰਡੀਗੜ੍ਹ ਪੰਜਾਬ

ਬਟਾਲਾ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ:
ਬੀਤੀ ਸ਼ਾਮ ਇੱਕ ਝਗੜੇ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਆਗੂ ਰਾਜਾ ਵਾਲੀਆ ਅਤੇ ਉਸਦੇ ਭਰਾ ’ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਗੋਲ਼ੀਆਂ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਡੀਐੱਸਪੀ ਸਿਟੀ ਸੰਜੀਵ ਕੁਮਾਰ ਮੁਤਾਬਕ, ਹਾਥੀ ਗੇਟ ਨੇੜੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੀ ਸੂਚਨਾ ਮਿਲਣ ’ਤੇ ਜਦ ਪੀਸੀਆਰ ਟੀਮ ਮੌਕੇ ’ਤੇ ਪਹੁੰਚੀ, ਤਾਂ ਇਕ ਧਿਰ ਵਲੋਂ ਚਲਾਈ ਗਈ ਗੋਲ਼ੀ ਪੁਲਿਸ ਮੁਲਾਜ਼ਮ ਨਰਿੰਦਰ ਸਿੰਘ ਨੂੰ ਲੱਗੀ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਹ ਖਤਰੇ ਤੋਂ ਬਾਹਰ ਹਨ।
ਇਸ ਹਮਲੇ ’ਚ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਰਾਜਾ ਵਾਲੀਆ ਅਤੇ ਉਸਦੇ ਭਰਾ ਸਤਿੰਦਰ ਪਾਲ (ਲੱਕੀ ਵਾਲੀਆ) ਨੂੰ ਵੀ ਕਾਫ਼ੀ ਸੱਟਾਂ ਲੱਗੀਆਂ। ਦੋਵਾਂ ਨੂੰ ਪਹਿਲਾਂ ਬਟਾਲਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਡੀਐੱਸਪੀ ਨੇ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।