ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਨਸ਼ਿਆਂ ਨੂੰ ਲੈ ਕੇ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰਖੇਗੀ। ਕਮੇਟੀ ਵਿੱਚ ਪੰਜ ਮੰਤਰੀ ਸ਼ਾਮਲ ਕੀਤੇ ਗਏ ਹਨ।
ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਣਗੇ, ਜਦਕਿ ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋੰਧ ਇਸ ਕਮੇਟੀ ਦੇ ਮੈਂਬਰ ਹੋਣਗੇ।
