ਲੁਧਿਆਣਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ:
ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਬੁਲਡੋਜ਼ਰ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਦੇ ਤਹਿਤ ਦੇਰ ਰਾਤ ਲੁਧਿਆਣਾ ਵਿੱਚ ਵੀ ਇੱਕ ਮਹਿਲਾ ਨਸ਼ਾ ਤਸਕਰ ਦੇ ਖਿਲਾਫ਼ ਵੱਡੀ ਕਾਰਵਾਈ ਦੇਖਣ ਨੂੰ ਮਿਲੀ।
ਜਾਣਕਾਰੀ ਮੁਤਾਬਕ, ਦੇਰ ਰਾਤ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ, ਜਿਸ ਵਿਚ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ JCB ਨੇ ਉਸ ਘਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ। ਇਸ ਦੌਰਾਨ ਪੁਲਿਸ ਬਲ ਦੇ ਨਾਲ-ਨਾਲ ਅਧਿਕਾਰੀ ਵੀ ਮੌਜੂਦ ਸਨ।
ਇਸ ਤਰੀਕੇ ਨਾਲ ਵੱਡੀ ਕਾਰਵਾਈ ਕਰਕੇ ਹੋਰ ਨਸ਼ਾ ਤਸਕਰਾਂ ਨੂੰ ਵੱਡਾ ਸਬਕ ਸਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਹੁਣ ਨਸ਼ਾ ਤਸਕਰਾਂ ਨੂੰ ਲੈ ਕੇ ਸਖ਼ਤ ਰੁਖ ਅਪਣਾ ਰਹੀ ਹੈ ਅਤੇ ਇੱਕੋ ਦਿਨ ਵਿੱਚ ਕਈ ਨਸ਼ਾ ਤਸਕਰਾਂ ਦੀ ਸੰਪਤੀ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ।
