ਨਸ਼ਾ ਮੁਕਤ ਪੰਜਾਬ ਲਈ ਨਵੀਂ ਰਣਨੀਤੀ ਹੋਵੇਗੀ ਤੈਅ, ਮੁੱਖ ਮੰਤਰੀ ਭਗਵੰਤ ਮਾਨ ਡੀਸੀਜ਼ ਅਤੇ ਐਸਐਸਪੀਜ਼ ਨਾਲ ਬੈਠਕ ਕਰਨਗੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਡੀਸੀਜ਼ ਅਤੇ ਐਸਐਸਪੀਜ਼ ਨਾਲ ਬੈਠਕ ਕਰਨਗੇ। ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ’ਚ ਹੋਵੇਗੀ, ਜਿੱਥੇ ਨਸ਼ਾ ਮੁਕਤ ਪੰਜਾਬ ਲਈ ਨਵੀਂ ਰਣਨੀਤੀ ਤੈਅ ਹੋਵੇਗੀ।
ਸਰਕਾਰ ਨੇ ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਬੁਲਡੋਜ਼ਰ ਚਲਾਉਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਮੁੱਖ ਮੰਤਰੀ ਪਹਿਲਾਂ ਹੀ ਇਸ਼ਾਰਾ ਦੇ ਚੁੱਕੇ ਹਨ ਕਿ ਅਪਰਾਧੀਆਂ ਨੂੰ ਪੰਜਾਬ ’ਚ ਪਨਾਹ ਨਹੀਂ ਮਿਲੇਗੀ। ਹਾਲੀਆ ਗੈਂਗਸਟਰ ਮੁੱਠਭੇੜਾਂ ਅਤੇ ਗ੍ਰਿਫ਼ਤਾਰੀਆਂ ਵੀ ਇਸ ਦਿਸ਼ਾ ਵੱਲ ਵਧਦੇ ਕਦਮ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।