ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਵਿਗਿਆਨ ਦਿਵਸ ਮਨਾਇਆ ਗਿਆ

ਪੰਜਾਬ

ਸਮਰਾਲਾ,28 ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);

ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਕਾਰਜਕਾਰੀ ਮੁੱਖ ਅਧਿਆਪਕ ਸ਼੍ਰੀ ਰੁਪਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਡੇ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਹੈ। ਰਾਸ਼ਟਰੀ ਵਿਗਿਆਨ ਦਿਵਸ 2025 ਦਾ ਸਬ ਥੀਮ” ਵਿਕਸਤ ਭਾਰਤ ਲਈ ਵਿਗਿਆਨ ਅਤੇ ਨਵੀਨਤਾ ਵਿੱਚ ਭਾਰਤੀ ਨੌਜਵਾਨ ਨੂੰ ਗਲੋਬਲ ਲੀਡਰਸ਼ਿਪ ਲਈ ਸ਼ਕਤੀ ਪ੍ਰਦਾਨ ਕਰਨਾ “ਹੈ।
ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਰੁਪਿੰਦਰਪਾਲ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਚੰਦਰ ਸ਼ੇਖਰ ਵੈਂਕਟ ਰਮਨ ਦੇ ਜੀਵਨ ਬਾਰੇ ਅਤੇ ਉਨ੍ਹਾਂ ਦੁਆਰਾ ਕੀਤੀ ਗਈ ਖੋਜ “ਰਮਨ ਪ੍ਰਭਾਵ ” ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਸਮੇਂ “ਵਿਗਿਆਨ ਦਾ ਰੋਜ਼ਾਨਾ ਜੀਵਨ ਵਿੱਚ ਮਹੱਤਵ ” ਵਿਸ਼ੇ ਉਪਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਭਾਸ਼ਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ ਜੈਸਮੀਨ ਕੌਰ ਦੂਜਾ ਨੀਤਿਕਾ ਅਤੇ ਤੀਜਾ ਸਥਾਨ ਹਰਸ਼ਪ੍ਰੀਤ ਕੌਰ ਪ੍ਰਾਪਤ ਕੀਤਾ।ਇਸ ਸਮੇਂ ਗੁਰਜਿੰਦਰ ਸਿੰਘ, ਰਾਜਬੀਰ ਕੌਰ, ਪਿੰਕੀ ਰਾਣੀ, ਮਨਜਿੰਦਰ ਕੌਰ, ਜਸਵੀਰ ਕੌਰ, ਨਤਾਸ਼ਾ ਰਾਣੀ, ਗੁਰਪ੍ਰੀਤ ਸਿੰਘ ਅਧਿਆਪਕ ਵੀ ਸ਼ਾਮਲ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।