ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ, 750 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ

ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ‘ਚ ਸਰਚ ਅਭਿਆਨ ਚਲਾਇਆ। ਲਗਭਗ 750 ਥਾਵਾਂ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 12 ਹਜ਼ਾਰ ਤੋਂ ਵੱਧ ਅਧਿਕਾਰੀ ਇਸ ਅਭਿਆਨ ‘ਚ ਸ਼ਾਮਲ ਹਨ।ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਲੜਾਈ ਲਈ ਬਣੀ ਸਬ-ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ‘ਚ ਹੋਈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਭ ਮੈਂਬਰਾਂ ਅਤੇ ਕੈਬਨਿਟ ਸਹਿਯੋਗੀਆਂ ਨੂੰ ਉਨ੍ਹਾਂ ਦੇ ਕੰਮ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਮੈਂ ਵੀ 6 ਜ਼ਿਲ੍ਹਿਆਂ ‘ਤੇ ਧਿਆਨ ਦਿਆਂਗਾ। ਨਸ਼ਾ ਵਿਕਰੀ ਦੀ ਚੇਨ ਤੋੜੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾਵੇਗਾ। ਨਸ਼ਾ ਲਤ ਵਾਲਿਆਂ ਲਈ ਵਧੀਆ ਸਿਹਤ ਸੰਭਾਲ ਹੋਣੀ ਚਾਹੀਦੀ ਹੈ, ਜਿਸ ਲਈ ਡਾਕਟਰ ਹੋਣੇ ਲਾਜ਼ਮੀ ਹਨ। ਲੋਕਾਂ ਨੂੰ ਵੀ ਅਪੀਲ ਹੈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ‘ਚ ਕੋਈ ਨਸ਼ੇ ਦੀ ਆਦਤ ‘ਚ ਫੱਸਿਆ ਹੋਇਆ ਹੈ, ਤਾਂ ਉਸ ਨੂੰ ਤੁਰੰਤ ਹਸਪਤਾਲ ਲੈ ਜਾਇਆ ਜਾਵੇ, ਤਾਂਕਿ ਉਨ੍ਹਾਂ ਦਾ ਠੀਕ ਤਰੀਕੇ ਨਾਲ ਇਲਾਜ ਹੋ ਸਕੇ। ਅਗਲੇ ਹਫ਼ਤੇ ਫਿਰ ਮੀਟਿੰਗ ਹੋਵੇਗੀ ਅਤੇ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।