ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਨੇ ਲੱਤ ‘ਚ ਗੋਲੀ ਮਾਰ ਕੇ ਫੜਿਆ ਗੈਂਗਸਟਰ ਮੈਕਸ
ਮੋਹਾਲੀ, 1 ਮਾਰਚ, ਬੋਲੇ ਪੰਜਾਬ ਬਿਊਰੋ
ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਬਦਨਾਮ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲੀਸ ਅਤੇ ਮੈਕਸੀ ਵਿਚਾਲੇ ਮੁਕਾਬਲਾ ਹੋਇਆ।
ਗ੍ਰਿਫਤਾਰੀ ਦੌਰਾਨ ਮੈਕਸੀ ਨੇ ਪੁਲਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾ ਦਿੱਤੀ, ਜਿਸ ਵਿੱਚ ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਹਾਲੀ ਲਿਜਾਇਆ ਗਿਆ ਹੈ।