ਲਿਬਰੇਸ਼ਨ ਵਲੋਂ ਪੱਤਰਕਾਰ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਪੰਜਾਬ

ਐਸ ਐਸ ਪੀ ਦਫਤਰ ਦੇ ਘਿਰਾਓ ਵਿੱਚ ਸ਼ਾਮਲ ਹੋਣ ਦਾ ਐਲਾਨ
ਮਾਨਸਾ, 1ਮਾਰਚ ,ਬੋਲੇ ਪੰਜਾਬ ਬਿਊਰੋ :
ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੱਤਰਕਾਰ ਮਨਿੰਦਰ ਸਿੱਧੂ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ ਅਤੇ ਖੁਦ ਅਪਣੇ ਪਾਰਟੀ ਵਰਕਰਾਂ ਦੀਆਂ ਔਰਤਾਂ ਬਾਰੇ ਬਦਜ਼ੁਬਾਨੀ ਕਰਨ ਵਾਲੇ ਹਲਕਾ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।
ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਪਾਰਟੀ ਦੀ ਬਠਿੰਡਾ ਇਕਾਈ ਦੇ ਕਨਵੀਨਰ ਰਜਿੰਦਰ ਸਿਵੀਆ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਅਮੀ ਲਾਲ ਵਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਜਨਤਕ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਮਨਿੰਦਰ ਸਿੱਧੂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ 3 ਮਾਰਚ ਨੂੰ ਐਸ ਐਸ ਪੀ ਦਫਤਰ ਬਠਿੰਡਾ ਦਾ ਘਿਰਾਓ ਕਰਨ ਦੇ ਸੱਦੇ ਦੀ ਡੱਟਵੀਂ ਹਿਮਾਇਤ ਕਰਾਂਗੇ ਅਤੇ ਪਾਰਟੀ ਦੀਆਂ ਜਥੇਬੰਦੀਆਂ ਦੇ ਵਰਕਰਾਂ ਇਸ ਐਕਸ਼ਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਲੱਕ ਤੋੜਵੀਂ ਹਾਰ ਮਿਲਣ ਦੇ ਬਾਵਜੂਦ ਆਪ ਦੀ ਲੀਡਰਸ਼ਿਪ ਭਾਵੇਂ ਹੁਣ ਪੰਜਾਬ ਮਾਡਲ ਬਾਰੇ ਵੱਡੇ ਪੈਮਾਨੇ ‘ਤੇ ਪ੍ਰਚਾਰ ਕਰਦੀ ਹੈ, ਪਰ ਅਪਣੇ ਵਿਧਾਇਕਾਂ ਤੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਅਤੇ ਮਾੜੀਆਂ ਹਰਕਤਾਂ ਖਿਲਾਫ ਸ਼ਿਕੰਜਾ ਕੱਸਣ ਦੀ ਬਜਾਏ, ਉਲਟਾ ਮੀਡੀਏ ਨੂੰ ਡਰਾ ਕੇ ਖਾਮੋਸ਼ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਅਗਲੀਆਂ ਚੋਣਾਂ ਨੇੜੇ ਆਉਂਦੀਆਂ ਵੇਖ ਕੇ ਪਾਰਟੀ ਦੇ ਅਹੁਦੇਦਾਰ ਤੇ ਵਿਧਾਇਕ ਦੋਵੇਂ ਹੱਥੀਂ ਮਾਇਆ ਵਟੋਰਨ ਲੱਗੇ ਹੋਏ ਨੇ ਅਤੇ ਉਨ੍ਹਾਂ ਦੀਆਂ ਕਰਤੂਤਾਂ ਨੂੰ ਨੰਗਾ ਕਰਨ ਵਾਲੇ ਆਲੋਚਕਾਂ ਤੇ ਪੱਤਰਕਾਰਾਂ ਖਿਲਾਫ ਮਨਮਾਨੇ ਢੰਗ ਨਾਲ ਸਤਾ ਦਾ ਡੰਡਾ ਵਰਤ ਰਹੇ ਹਨ। ਸੂਬੇ ਦੀ ਜਨਤਾ ਇਸ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।