ਲੁਧਿਆਣਾ, 1 ਮਾਰਚ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਨੈਸ਼ਨਲ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 60 ਸਾਲਾ ਦਰਸ਼ਨ ਸਿੰਘ ਦੀ ਮੌਤ ਹੋ ਗਈ। ਹਾਦਸਾ ਗੁਰਦੁਆਰਾ ਗੁਰੂ ਅਰਜਨ ਦੇਵ ਸਾਹਨੇਵਾਲ ਦੇ ਸਾਹਮਣੇ ਵਾਪਰਿਆ, ਜਿੱਥੇ ਇੱਕ ਤੇਜ਼ ਰਫਤਾਰ ਕੰਬਾਈਨ ਨੇ ਉਨ੍ਹਾਂ ਦੀ ਮਹਿੰਦਰਾ ਪਿਕਅੱਪ ਨੂੰ ਜ਼ਬਰਦਸਤ ਟੱਕਰ ਮਾਰੀ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ। ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਕੰਬਾਈਨ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਹਾਦਸੇ ਦੀ ਸੱਚਾਈ ਪਤਾ ਲਗਾਉਣ ਲਈ ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ।
