ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੁਲਿਸ ਹੱਥ ਲੱਗੇ ਅਹਿਮ ਸਬੂਤ

ਪੰਜਾਬ

ਨਕੋਦਰ, 1 ਮਾਰਚ,ਬੋਲੇ ਪੰਜਾਬ ਬਿਊਰੋ :
ਦਿਹਾਤੀ ਪੁਲਿਸ ਨੇ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ’ਚ ਸ਼ਾਮਲ ਦੋ ਸ਼ੂਟਰਾਂ ਤੋਂ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮ ਪੁਨੀਤ ਕੁਮਾਰ (ਲਖਨਪਾਲ) ਅਤੇ ਨਰਿੰਦਰ ਕੁਮਾਰ (ਲਾਲੀ) ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਦੌਰਾਨ ਪੁਲਿਸ ਨੇ ਦੋ ਪਿਸਤੌਲ ਤੇ ਗੋਲਾ-ਬਾਰੂਦ ਬਰਾਮਦ ਕੀਤਾ।
ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਹਥਿਆਰ ਮਹੱਤਵਪੂਰਨ ਸਬੂਤ ਹਨ, ਜੋ ਸੰਦੀਪ ਨੰਗਲ ਅੰਬੀਆ ਦੇ ਕਤਲ ’ਚ ਵਰਤੇ ਗਏ ਸਨ। ਜਾਂਚ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਵਿਦੇਸ਼ੀ ਹੈਂਡਲਰ ਜਗਜੀਤ ਸਿੰਘ (ਗਾਂਧੀ) ਵੱਲੋਂ ਭਰਤੀ ਕੀਤਾ ਗਿਆ ਸੀ।
ਪੁਲਿਸ ਅਨੁਸਾਰ, ਹਮਲਾਵਰਾਂ ਨੇ ਤਿੰਨ ਹੋਰ ਸਾਥੀਆਂ ਨਾਲ ਮਿਲ ਕੇ ਪਿੰਡ ਮੱਲੀਆਂ ’ਚ ਇਹ ਕਤਲ ਅੰਜਾਮ ਦਿੱਤਾ। ਕੁੱਲ 16 ਮੁਲਜ਼ਮਾਂ ਵਿਰੁੱਧ ਕੇਸ ਮਜ਼ਬੂਤ ਹੋ ਗਿਆ ਹੈ, ਅਤੇ ਇਹ ਬਰਾਮਦਗੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਏਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।