ਲਖਨਊ, 2 ਮਾਰਚ,ਬੋਲੇ ਪੰਜਾਬ ਬਿਊਰੋ :
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਆਪਣੇ ਉੱਤਰਾਧਿਕਾਰੀ ਮੰਨੇ ਜਾ ਰਹੇ ਭਤੀਜੇ ਆਕਾਸ਼ ਆਨੰਦ ਨੂੰ ਸਭ ਅਹੁਦਿਆਂ ਤੋਂ ਹਟਾ ਦਿੱਤਾ ਹੈ।
ਇਹ ਫੈਸਲਾ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਰਟੀ ‘ਚ ਇਸ ਅੰਦਰੂਨੀ ਉਲਟਫੇਰ ਤੋਂ ਲੱਗਦਾ ਹੈ ਕਿ ਬਸਪਾ ‘ਚ ਸਭ ਕੁਝ ਠੀਕ ਨਹੀਂ ਹੈ।
ਆਕਾਸ਼ ਆਨੰਦ ਨੂੰ ਕੱਢਣ ਤੋਂ ਬਾਅਦ, ਮਾਇਆਵਤੀ ਨੇ ਆਪਣੇ ਭਰਾ ਆਨੰਦ ਕੁਮਾਰ ਅਤੇ ਰਾਜ ਸਭਾ ਮੈਂਬਰ ਰਾਮਜੀ ਗੌਤਮ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਦੋਹਾਂ ਨੂੰ ਪੂਰੇ ਦੇਸ਼ ‘ਚ ਪਾਰਟੀ ਦੀ ਕਮਾਨ ਸੰਭਾਲਣ ਲਈ ਰਾਸ਼ਟਰੀ ਕੋਆਰਡੀਨੇਟਰ ਬਣਾਇਆ ਗਿਆ ਹੈ।
ਇਹ ਕਾਰਵਾਈ ਆਕਾਸ਼ ਆਨੰਦ ਦੇ ਸਹੁਰੇ ਅਸ਼ੋਕ ਸਿਧਾਰਥ ਨੂੰ ਪਾਰਟੀ ‘ਚੋਂ ਕੱਢੇ ਜਾਣ ਮਗਰੋਂ ਹੋਈ ਹੈ।
