ਫ਼ਿਰੋਜ਼ਪੁਰ, 3 ਮਾਰਚ,ਬੋਲੇ ਪੰਜਾਬ ਬਿਊਰੋ :
ਅੱਜ ਸਵੇਰੇ ਫਾਜ਼ਿਲਕਾ ਮਾਰਗ ‘ਤੇ ਪਿੰਡ ਲਾਲਚੀਆਂ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇੱਕ ਮਹਿੰਦਰਾ ਪਿਕਅਪ ਅਤੇ ਆਲਟੋ ਕਾਰ ਦੀ ਭਿਆਨਕ ਟੱਕਰ ਹੋ ਗਈ।
ਜਾਣਕਾਰੀ ਮੁਤਾਬਕ, ਆਲਟੋ ਕਾਰ ਵਿੱਚ ਚਾਰ ਬੈਂਕ ਕਰਮਚਾਰੀ ਸਵਾਰ ਸਨ, ਜੋ ਅਬੋਹਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਬੈਂਕ ਡਿਊਟੀ ‘ਤੇ ਜਾ ਰਹੇ ਸਨ। ਦੂਜੇ ਪਾਸੇ, ਮਹਿੰਦਰਾ ਪਿਕਅਪ ਅਬੋਹਰ ਵੱਲ ਜਾ ਰਹੀ ਸੀ। ਇਹ ਟੱਕਰ ਇੰਨੀ ਜਬਰਦਸਤ ਸੀ ਕਿ ਦੋਨੋ ਵਾਹਨਾਂ ਦੇ ਪਰਖੱਚੇ ਉੱਡ ਗਏ।
ਹਾਦਸੇ ‘ਚ ਪੰਜ ਵਿਅਕਤੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ 108 ਐਮਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ।
ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਤਫਤੀਸ਼ ਦੌਰਾਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ। ਹਾਲਾਂਕਿ, ਪੁਲਿਸ ਵਲੋਂ CCTV ਫੁਟੇਜ ਅਤੇ ਗਵਾਹਾਂ ਦੇ ਬਿਆਨ ਲਏ ਜਾ ਰਹੇ ਹਨ।
