ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ :
ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਪੰਜਾਬ ਦੇ ਤਹਿਸੀਲਦਾਰ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ। ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪੋਸਟ ਰਾਹੀਂ ਇਸ ’ਤੇ ਤਿੱਖਾ ਪ੍ਰਤੀਕਰਮ ਕੀਤਾ ਹੈ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖ਼ੱਜਲ ਖ਼ੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ।
