ਪਠਾਨਕੋਟ ਵਿਖੇ ਭਾਜਪਾ ਨੇਤਾ ਦੀ ਸੜਕ ਹਾਦਸੇ ਵਿੱਚ ਮੌਤ

ਪੰਜਾਬ


ਪਠਾਨਕੋਟ, 5 ਮਾਰਚ,ਬੋਲੇ ਪੰਜਾਬ ਬਿਊਰੋ :
ਪਠਾਨਕੋਟ ਵਿਖੇ ਭਾਜਪਾ ਨੇਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭਾਜਪਾ ਨੇਤਾ ਸਕੂਟੀ ’ਤੇ ਸਵਾਰ ਹੋ ਕੇ ਮੰਦਰ ਜਾ ਰਹੇ ਸਨ, ਉਸੇ ਦੌਰਾਨ ਉਨ੍ਹਾਂ ਦੀ ਸਕੂਟੀ ਨੂੰ ਇੱਕ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਭਾਜਪਾ ਨੇਤਾ ਵਿਸ਼ਵ ਮਹਾਜਨ ਨਿਵਾਸੀ ਪਠਾਨਕੋਟ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਖ਼ਬਰ ਮਿਲਦੇ ਹੀ ਸਥਾਨਕ ਲੋਕ ਵੀ ਮੌਕੇ ’ਤੇ ਪਹੁੰਚੇ ਅਤੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਜਦਕਿ ਗੱਡੀ ਚਾਲਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।
ਜਦੋਂ ਇਹ ਹਾਦਸਾ ਹੋਇਆ, ਉਸ ਸਮੇਂ ਵਿਸ਼ਵ ਮਹਾਜਨ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਣ ਲਈ ਆਪਣੀ ਸਕੂਟੀ ’ਤੇ ਜਾ ਰਹੇ ਸਨ। ਉਸੇ ਦੌਰਾਨ ਉਨ੍ਹਾਂ ਦੀ ਸਕੂਟੀ ਨੂੰ ਇੱਕ ਮਹਿੰਦਰਾ ਪਿਕਅੱਪ ਨੇ ਟੱਕਰ ਮਾਰ ਦਿੱਤੀ।ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।