ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਲਖ਼ੀ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਕਿਸਾਨ ਅੱਜ ਚੰਡੀਗੜ੍ਹ ਵਿੱਚ ਪੱਕਾ ਧਰਨਾ ਲਗਾਉਣ ਲਈ ਟਰੈਕਟਰ-ਟ੍ਰਾਲੀਆਂ ਨਾਲ ਕੂਚ ਕਰਨਗੇ। ਸੀਐੱਮ ਮਾਨ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਨੂੰ “ਧਰਨਾ ਸਟੇਟ” ਬਣਾਇਆ ਹੋਇਆ ਹੈ। ਮੋਰਚੇ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ।
ਚੰਡੀਗੜ੍ਹ ਪੁਲਿਸ ਨੇ ਸਾਰੇ ਐਂਟਰੀ ਪੁਆਇੰਟਾਂ ’ਤੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ। ਹਰ ਪੁਆਇੰਟ ’ਤੇ ਲਗਭਗ 2500 ਜਵਾਨ ਤਾਇਨਾਤ ਕੀਤੇ ਗਏ ਹਨ। ਥਾਣਿਆਂ ਦੇ ਐਸਐਚਓਜ਼ ਨੂੰ ਥਾਣਾ ਨਾ ਛੱਡਣ ਦੇ ਹੁਕਮ ਦਿੱਤੇ ਗਏ ਹਨ। ਸੰਯੁਕਤ ਕਿਸਾਨ ਮੋਰਚੇ ਨੇ ਸਾਫ਼ ਕਰ ਦਿੱਤਾ ਹੈ ਕਿ ਮੋਰਚਾ ਟਰੈਕਟਰ-ਟ੍ਰਾਲੀਆਂ ਸਮੇਤ ਹਰ ਹਾਲਤ ਵਿੱਚ ਚੰਡੀਗੜ੍ਹ ਕੂਚ ਕਰੇਗਾ। ਸਰਕਾਰ ਜਿੱਥੇ ਵੀ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨੇ ’ਤੇ ਬੈਠ ਜਾਣਗੇ।
