ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਸੰਸਾਰ ਪੰਜਾਬ

ਲੰਡਨ, 6 ਮਾਰਚ, ਬੋਲੇ ਪੰਜਾਬ ਬਿਊਰੋ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਗੱਡੀ ਨੂੰ ਖਾਲਿਸਤਾਨੀ ਸਮਰਥਕਾਂ ਨੇ ਘੇਰ ਲਈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਤਿਰੰਗੇ ਝੰਡੇ ਦਾ ਵੀ ਅਪਮਾਨ ਕੀਤਾ ਗਿਆ ਹੈ।ਘਟਨਾ ਦੇ ਬਾਅਦ ਭਾਰਤੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਬ੍ਰਿਟਿਸ਼ ਸਰਕਾਰ ਤੋਂ ਮੰਗ ਕੀਤੀ ਹੈ ਕਿ ਤਿਰੰਗੇ ਝੰਡੇ ਦਾ ਅਪਮਾਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਭਾਰਤ ਸਰਕਾਰ ਤੋਂ ਇਸ ਮੁੱਦੇ ਨੂੰ ਕੂਟਨੀਤਕ ਪੱਧਰ ‘ਤੇ ਉਠਾਉਣ ਦੀ ਵੀ ਮੰਗ ਉਨ੍ਹਾਂ ਵੱਲੋਂ ਕੀਤੀ ਗਈ ਹੈ।ਡਾ. ਐੱਸ. ਜੈਸ਼ੰਕਰ ਚੈਥਮ ਹਾਊਸ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਲੰਡਨ ਗਏ ਹੋਏ ਹਨ। ਜਦੋਂ ਉਹ ਆਪਣੀ ਗੱਡੀ ਵਿਚ ਜਾ ਰਹੇ ਸਨ ਤਾਂ ਇਕ ਵਿਅਕਤੀ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਸ ਦੇ ਹੱਥ ਵਿਚ ਤਿਰੰਗਾ ਵੀ ਸੀ। ਸੁਰੱਖਿਆ ਕਰਮਚਾਰੀਆਂ ਨੇ ਵਿਅਕਤੀ ਨੂੰ ਸਾਈਡ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।