ਮੋਹਾਲੀ, 6 ਮਾਰਚ, ਬੋਲੇ ਪੰਜਾਬ ਬਿਊਰੋ
ਮੁੱਖ ਮੰਤਰੀ ਭਗਵੰਤ ਮਾਨ ਅੱਜ (6 ਮਾਰਚ) ਮੋਹਾਲੀ ਪਹੁੰਚੇ। ਉਨ੍ਹਾਂ ਨੇ 21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ (ਪੜਾਅ-1) ਦਾ ਉਦਘਾਟਨ ਕੀਤਾ। ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਮੋਹਾਲੀ ਦੀਆਂ ਸਾਰੀਆਂ ਸੜਕਾਂ ਪੁਲਿਸ ਨਿਗਰਾਨੀ ਹੇਠ ਹੋਣਗੀਆਂ।ਇਸ ਤੋਂ ਇਲਾਵਾ ਚੰਡੀਗੜ੍ਹ ਦੀ ਤਰਜ਼ ‘ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਈ-ਚਲਾਨ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜਾਬ ਵਿਚ ਆਨਲਾਈਨ ਚਲਾਨ ਕੱਟੇ ਜਾਣਗੇ। ਹੁਣ AI ਨਾਲ ਲਿੰਕ 19 ਪੁਆਇੰਟਾਂ ’ਤੇ ਕੁੱਲ 351 ਕੈਮਰੇ ਲਗਾਏ ਜਾਣਗੇ। ਇਹ ਨਿਯਮ ਪੈਸੇ ਕਮਾਉਣ ਲਈ ਨਹੀਂ ਤੁਹਾਡੀ ਜ਼ਿੰਦਗੀ ਬਚਾਉਣ ਲਈ ਬਣਾਏ ਗਏ ਹਨ। ਜਾਨ ਮਾਲ ਦੀ ਰੱਖਿਆ ਕਰਨਾ ਸਰਕਾਰ ਦਾ ਕੰਮ ਹੁੰਦਾ ਹੈ।