ਜੰਡਿਆਲਾ ਗੁਰੂ, 6 ਮਾਰਚ, ਬੋਲੇ ਪੰਜਾਬ ਬਿਊਰੋ
ਜੰਡਿਆਲਾ ਗੁਰੂ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਕਾਬਲ ਸਿੰਘ ਨਿਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ 19 ਸਾਲਾ ਮਨਪ੍ਰੀਤ ਕੇਟਰਿੰਗ ਦਾ ਕੰਮ ਕਰਦਾ ਸੀ। ਨੌਜਵਾਨ ਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।