ਬਾਰਾਮੁਲਾ ‘ਚ ਪੁਲਿਸ ਚੌਕੀ ‘ਤੇ ਅੱਤਵਾਦੀਆਂ ਵੱਲੋਂ ਗ੍ਰਨੇਡ ਹਮਲਾ

ਨੈਸ਼ਨਲ


ਸ਼੍ਰੀਨਗਰ, 6 ਮਾਰਚ,ਬੋਲੇ ਪੰਜਾਬ ਬਿਊਰੋ :
ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ‘ਚ ਇਕ ਪੁਲਿਸ ਚੌਕੀ ‘ਤੇ ਅੱਤਵਾਦੀਆਂ ਵੱਲੋਂ ਗ੍ਰਨੇਡ ਹਮਲਾ ਕੀਤਾ ਗਿਆ। ਇਹ ਹਮਲਾ ਓਲਡ ਟਾਊਨ ‘ਚ ਸਥਿਤ ਪੁਲਿਸ ਚੌਕੀ ਦੇ ਪਿੱਛੇ ਹੋਇਆ, ਜਿੱਥੇ ਕਰੀਬ 9.20 ਵਜੇ ਜ਼ਬਰਦਸਤ ਧਮਾਕਾ ਸੁਣਾਈ ਦਿੱਤਾ।
ਪੁਲਿਸ ਅਧਿਕਾਰੀਆਂ ਮੁਤਾਬਕ, ਗ੍ਰਨੇਡ ਚੌਕੀ ਦੇ ਪਿਛਲੇ ਹਿੱਸੇ ‘ਚ ਡਿੱਗਿਆ ਅਤੇ ਧਮਾਕੇ ਨਾਲ ਫਟ ਗਿਆ, ਪਰ ਕਿਸੇ ਵੀ ਤਰ੍ਹਾਂ ਦੀ ਜਾਨ-ਮਾਲ ਦੀ ਹਾਨੀ ਨਹੀਂ ਹੋਈ। ਧਮਾਕੇ ਦੀ ਆਵਾਜ਼ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ।
ਧਮਾਕੇ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਇਲਾਕੇ ਦੀ ਤੁਰੰਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਤਲਾਸ਼ੀ ਦੌਰਾਨ ਇਕ ਗ੍ਰਨੇਡ ਪਿਨ ਬਰਾਮਦ ਹੋਈ, ਜੋ ਇਹ ਦਰਸਾਉਂਦੀ ਹੈ ਕਿ ਹਮਲੇ ‘ਚ ਹਥਗੋਲਿਆਂ ਦੀ ਵਰਤੋਂ ਕੀਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।