ਦਿਨ ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ


ਤਰਨਤਾਰਨ, 6 ਮਾਰਚ,ਬੋਲੇ ਪੰਜਾਬ ਬਿਊਰੋ :
ਆਪਣੇ ਰਿਸ਼ਤੇਦਾਰ ਨਾਲ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਨੌਜਵਾਨ ਨੂੰ ਬੁੱਧਵਾਰ ਨੂੰ ਦਿਨ ਦਿਹਾੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਗੋਲ਼ੀ ਮਾਰ ਦਿੱਤੀ। ਛਾਤੀ ਵਿਚ ਗੋਲ਼ੀ ਲੱਗਣ ਕਰਕੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਰੰਜਿਸ਼ ਤਹਿਤ ਕੀਤਾ ਗਿਆ ਹੈ। ਫਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਜਗਦੀਪ ਸਿੰਘ ਮੋਲਾ ਦੇ ਪਿਤਾ ਕੁਲਦੀਪ ਸਿੰਘ ਅਤੇ ਭਰਾ ਸਤਨਾਮ ਸਿੰਘ ਬੱਬਲੂ ਨੇ ਦੱਸਿਆ ਕਿ ਮੋਲਾ ਦਾ ਕਤਲ ਕਰਨ ਉਪਰੰਤ ਹਮਲਾਵਰ ਪਿੰਡ ’ਚ ਗਏ ਅਤੇ ਉਨ੍ਹਾਂ ਦੇ ਘਰ ਅੱਗੇ ਹਵਾਈ ਫਾਇਰ ਕੀਤੇ। ਉਕਤ ਲੋਕਾਂ ਨੇ ਇਹ ਵੀ ਲਲਕਾਰੇ ਮਾਰੇ ਕਿ ਮੋਲੇ ਨੂੰ ਮਾਰ ਦਿੱਤਾ ਹੈ, ਚੁੱਕ ਕੇ ਲੈ ਆਓ। ਕੁਲਦੀਪ ਸਿੰਘ ਤੇ ਸਤਨਾਮ ਸਿੰਘ ਬੱਬਲੂ ਨੇ ਮੰਗ ਕੀਤੀ ਕਿ ਮੋਲਾ ਦਾ ਕਤਲ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।