ਅੰਮ੍ਰਿਤਸਰ, 7 ਮਾਰਚ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿੰਤ ਕਮੇਟੀ ਦੀ ਹੰਗਾਮੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਹੋਈ l ਅਹਿਮ ਫੈਸਲੇ ਕਰਦਿਆ ਗਿਆਨੀ ਕੁਲਦੀਪ ਸਿੰਘ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਲਗਾਇਆ ਹੈ ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਕਾਰਜਕਾਰੀ ਤੌਰ ਤੇ ਸੇਵਾਂਵਾ ਨਿਭਾਉਣਗੇ । ਜਲਦ ਹੀ ਸਿੱਖ ਜਥੇਬੰਦੀਆਂ ਦੇ ਨਾਲ ਰਾਏ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਵੀ ਜਥੇਦਾਰ ਲਗਾਇਆ ਜਾਵੇਗਾ। ਦਸਣਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਗਿਆ ਸੀ ਹੁਣ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣਗੇ ਅਤੇ ਉਹਨਾਂ ਕੋਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।
ਇਸੇ ਤਰ੍ਹਾਂ ਗਿਆਨੀ ਸੁਲਤਾਨ ਸਿੰਘ ਪਾਸ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਕੇ ਗ੍ਰੰਥੀ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਨ ।ਗਿਆਨੀ ਸੁਲਤਾਨ ਸਿੰਘ ਪਾਸੋਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ | ਜਿਸ ਨੂੰ ਗਿਆਨੀ ਕੁਲਦੀਪ ਸਿੰਘ ਨਿਭਾਉਣਗੇ |
