ਯੋਜਨਾਬੱਧ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਬੱਬਰ ਖ਼ਾਲਸਾ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ

ਪੰਜਾਬ ਪੁਲਿਸ ਨੇ ਅੱਤਵਾਦ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਸਮਰਥਨ ਹੇਠ ਚੱਲ ਰਹੇ ਇੱਕ ਅੱਤਵਾਦੀ ਮਾਡਿਊਲ ਨੂੰ ਬੇਨਕਾਬ ਕਰ ਦਿੱਤਾ। ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ, ਜਲੰਧਰ ਨੇ ਇੱਕ ਵਿਸ਼ੇਸ਼ ਓਪਰੇਸ਼ਨ ਦੌਰਾਨ ਤਿੰਨ ਅੱਤਵਾਦੀਆਂ ਜਗਰੂਪ ਸਿੰਘ ਉਰਫ਼ ਜੱਗਾ, ਸੁਖਜੀਤ ਸਿੰਘ ਉਰਫ਼ ਸੁੱਖਾ ਅਤੇ ਨਵਪ੍ਰੀਤ ਸਿੰਘ ਉਰਫ਼ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਯੋਜਨਾਬੱਧ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ ਕਰ ਦਿੱਤੀ ਹੈ।ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਅੱਤਵਾਦੀਆਂ ਦੇ ਕਬਜ਼ੇ ਤੋਂ ਚਾਰ ਆਧੁਨਿਕ ਹਥਿਆਰ ਅਤੇ ਵੱਡੀ ਮਾਤਰਾ ’ਚ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਇਹ ਗਿਰੋਹ ਕਿਸੇ ਵੱਡੀ ਹਿੰਸਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ, ਪਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਪੰਜਾਬ ਨੂੰ ਇਕ ਵੱਡੇ ਖ਼ਤਰੇ ਤੋਂ ਬਚਾ ਲਿਆ।ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਇਹ ਮਾਡਿਊਲ ਕਿਸ-ਕਿਸ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਹਥਿਆਰ ਕਿੱਥੋਂ ਪ੍ਰਾਪਤ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।