ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਸੁਪਰਡੈਂਟ ਮੁਅੱਤਲ

ਪੰਜਾਬ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਅਧੀਨ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ’ਤੇ ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲੱਗੇ ਹਨ।ਇਹ ਖੁਲਾਸਾ ਜੇਲ੍ਹ ਵਿਭਾਗ ਦੀ ਇੰਟੈਲੀਜੈਂਸ ਬ੍ਰਾਂਚ ਵੱਲੋਂ ਕੀਤੀ ਗਈ ਜਾਂਚ ਦੌਰਾਨ ਹੋਇਆ। ਏਡੀਜੀਪੀ (ਜੇਲ੍ਹਾਂ) ਅਰੁਣਪਾਲ ਸਿੰਘ ਵੱਲੋਂ ਜਾਰੀ ਹੁਕਮਾਂ ਮੁਤਾਬਕ, ਕੈਦੀਆਂ ਦੀ ਆਪਸੀ ਝੜਪ ਤੋਂ ਬਾਅਦ ਸ਼ੁਰੂ ਕੀਤੀ ਗਈ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਜੇਲ੍ਹ ਅੰਦਰ ਨਸ਼ਿਆਂ ਦੀ ਸਪਲਾਈ ਅਤੇ ਹੋਰ ਗੈਰ-ਕਾਨੂੰਨੀ ਕੰਮ ਜ਼ੋਰਾਂ ’ਤੇ ਚੱਲ ਰਹੇ ਸਨ।ਇਨ੍ਹਾਂ ਗਤੀਵਿਧੀਆਂ ਵਿੱਚ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਦੀ ਭੂਮਿਕਾ ਸ਼ੱਕੀ ਮਿਲੀ, ਜਿਸ ਕਰਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਸਰਕਾਰ ਨੇ ਇਸ ਮਾਮਲੇ ਦੀ ਵਧੇਰੇ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਇਹ ਵੀ ਸੰਭਾਵਨਾ ਹੈ ਕਿ ਹੋਰ ਜ਼ਿੰਮੇਵਾਰ ਅਧਿਕਾਰੀਆਂ ’ਤੇ ਵੀ ਕਾਰਵਾਈ ਹੋ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।