ਚੰਡੀਗੜ੍ਹ, 8 ਮਾਰਚ,ਬੋਲੇ ਪੰਜਾਬ ਬਿਊਰੋ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਮਾਤਾ ਦਲਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਚੰਡੀਗੜ੍ਹ ਵਿਖੇ ਰਿਹਾਇਸ਼ ਵਿਚ ਆਖਰੀ ਸਾਹ ਲਏ। ਬੁਢਾਪੇ ਅਤੇ ਕਮਜ਼ੋਰੀ ਕਾਰਨ ਉਹ ਅਕਾਲ ਚਲਾਣਾ ਕਰ ਗਏ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
