ਕੈਨੇਡਾ ਦੇ ਇੱਕ ਪੱਬ ‘ਚ ਗੋਲੀਬਾਰੀ ਦੌਰਾਨ 12 ਲੋਕ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ

ਸੰਸਾਰ

ਟੋਰਾਂਟੋ, 8 ਮਾਰਚ, ਬੋਲੇ ਪੰਜਾਬ ਬਿਊਰੋ :
ਸਕਾਰਬਰੋ ਨੇੜੇ ਸਥਿਤ ਪੱਬ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਵਿੱਚ 12 ਲੋਕ ਜ਼ਖ਼ਮੀ ਹੋਏ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਟੋਰਾਂਟੋ ਦੇ ਸਕਾਰਬਰੋ ਟਾਊਨ ਸੈਂਟਰ ਮਾਲ ਦੇ ਨੇੜੇ ਸਥਿਤ ਪੱਬ ਵਿੱਚ ਗੋਲੀਬਾਰੀ ਹੋਈ। ਜ਼ਖਮੀਆਂ ਵਿੱਚ ਕਈਆਂ ਦੀ ਹਾਲਤ ਗੰਭੀਰ ਹੈ। ਹਮਲਾਵਰ ਫ਼ਰਾਰ ਹੈ, ਜਿਸ ਦੀ ਪੁਲਿਸ ਵਲੋਂ ਤਲਾਸ਼ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਲਗਭਗ 10:40 ਵਜੇ ਵਾਪਰੀ।ਜਿਕਰਯੋਗ ਹੈ ਕਿ ਸਾਲ 2022 ਵਿੱਚ ਵੀ ਕੈਨੇਡਾ ਦੇ ਨੋਵਾ ਸਕੋਸ਼ੀਆ ਵਿੱਚ ਗੋਲੀਬਾਰੀ ਦੀ ਘਟਨਾ ਹੋਈ ਸੀ, ਜਿਸ ਵਿੱਚ 22 ਲੋਕਾਂ ਦੀ ਮੌਤ ਹੋਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।