ਕੌਮੀ ਲੋਕ ਅਦਾਲਤ ਦੌਰਾਨ 13719 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ

ਐਸ.ਏ.ਐਸ.ਨਗਰ, 08 ਮਾਰਚ ,ਬੋਲੇ ਪੰਜਾਬ ਬਿਊਰੋ :

​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਅਰੁਣ ਪੱਲੀ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜੀਆਂ ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਜੀਆਂ ਦੀ ਅਗਵਾਈ ਵਿਚ ਅੱਜ ਮਿਤੀ 08.03.2025 ਨੂੰ ਸਾਲ 2025 ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।
​​ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 18 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਜੀਤ ਅੱਤਰੀ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਬਲਜਿੰਦਰ ਸਿੰਘ ਸਰਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਤੇਜਪ੍ਰਤਾਪ ਸਿੰਘ ਰੰਧਾਵਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ, ਸ੍ਰੀਮਤੀ ਮਨਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਸ਼ਵੇਤਾ ਦਾਸ਼, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਅਭੇ ਰਾਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਪੂਨਮ ਕਸ਼ਯਪ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਕਮਲ ਵਰਿੰਦਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਿਊਨਲ, ਸ੍ਰੀਮਤੀ ਗੁਰਮੀਤ ਕੌਰ, ਚੇਅਰਪਰਸਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਸ੍ਰੀ ਸਤੀਸ਼ ਕੁਮਾਰ ਅੱਗਰਵਾਲ, ਪ੍ਰੈਜੀਡੈਂਟ ਡਿਸਟ੍ਰਿਕ ਕੰਜਿਊਮਰ ਡਿਸਪਿਊਟਸ ਰਿਡਰੈਸਲ ਕਮਿਸ਼ਨ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।
​ਇਸ ਤੋਂ ਇਲਾਵਾ ਸਬ—ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਸ੍ਰੀਮਤੀ ਨਵਰੀਤ ਕੌਰ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਤਹਿਸੀਲਦਾਰ, ਖਰੜ ਵਿਖੇ 5 ਬੈਂਚ ਸ੍ਰੀ ਹਸਨ ਦੀਪ ਸਿੰਘ ਬਾਜਵਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।
​ਇਸ ਰਾਸ਼ਟਰੀ ਲੋਕ ਅਦਾਲਤ ਲਈ ਮੋਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ—ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ—ਕੱਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ—ਸਮੇਂ ਤੇ ਵੱਖ—ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
​​ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 18096 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 13719 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 196,19,56,727/— ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।