ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸਾਲ ਗੁਰੂ ਦੇ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਮਿਤੀ 9 ਤੋਂ 14 ਮਾਰਚ ਨੂੰ

ਪੰਜਾਬ

ਮੋਹਾਲੀ 8 ਮਾਰਚ, ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 557ਵੇਂ ਦੇ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਨਾਨਕਸ਼ਾਹੀ ਸਾਲ ਗੁਰੂ ਦੇ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਮਿਤੀ 9 ਮਾਰਚ ਤੋਂ 14 ਮਾਰਚ ਤੱਕ ਕੀਤਾ ਜਾ ਰਿਹਾ ਹੈ । ਇਸ ਵਿਸ਼ੇਸ਼ ਗੁਰਮਤਿ ਵਿੱਚ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਸਿੰਘਪੁਰਾ ਲੁਧਿਆਣੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ  ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਜੀ ਜਵੱਦੀ ਟਕਸਾਲ ਅਤੇ ਉੱਚ ਕੋਟੀ ਦੇ ਸੰਤ ਵਿਦਵਾਨ ਸੰਗਤਾਂ ਨੂੰ ਰੋਜ਼ਾਨਾ ਗੁਰਮਤਿ ਅਨੁਸਾਰ ਨਾਨਕਸ਼ਾਹੀ ਸਾਲ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਉਣੇਗੇ। ਗੁਰੂ ਕਾ ਲੰਗਰ ਇਨ੍ਹਾਂ ਸਮਾਗਮਾਂ ਵਿੱਚ ਅਤੁੱਟ ਵਰਤਾਇਆ ਜਾਵੇਗਾ ਜੀ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।