ਅੰਮ੍ਰਿਤਸਰ, 9 ਮਾਰਚ, ਬੋਲੇ ਪੰਜਾਬ ਬਿਊਰੋ
ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਿਆਲਾ ਖੁਰਦ ਦੀ 21 ਸਾਲਾ ਸਿਮਰਨਜੀਤ ਕੌਰ ਦੀ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਪਰਿਵਾਰ ’ਚ ਮਾਤਮ ਛਾ ਗਿਆ।ਸਿਮਰਨਜੀਤ ਕੌਰ 26 ਅਪ੍ਰੈਲ 2023 ਨੂੰ ਉੱਚ ਤਾਲੀਮ ਲਈ ਕੈਨੇਡਾ ਗਈ ਸੀ। ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ’ਤੇ ਕੰਮ ਕਰ ਰਹੀ ਸੀ। ਪਰ ਕੱਲ੍ਹ ਸਵੇਰੇ, ਜਦੋਂ ਉਹ ਕੰਮ ’ਤੇ ਜਾਣ ਲਈ ਨਿਕਲੀ, ਤਾਂ ਕੰਮ ਵਾਲੀ ਥਾਂ ਦੇ ਨੇੜੇ ਫੁੱਟਪਾਥ ’ਤੇ ਖੜ੍ਹੀ ਸੀ। ਇਕ ਕਾਰ ਨੇ ਉਸ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਥਾਂ ’ਤੇ ਹੀ ਮੌਤ ਹੋ ਗਈ।ਮ੍ਰਿਤਕਾ ਦੇ ਤਾਏ ਕੰਵਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੱਡੀ ਵਿਚ ਸਵਾਰ ਦੋ ਗੋਰੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਹੁਣ ਪਰਿਵਾਰ ਉਸਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ।