ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਮੌਕੇ ਗੋਲ਼ੀਬਾਰੀ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਪੰਜਾਬ

ਅੰਮ੍ਰਿਤਸਰ, 9 ਮਾਰਚ, ਬੋਲੇ ਪੰਜਾਬ ਬਿਊਰੋ

ਪਿੰਡ ਖੱਬੇ ਰਾਜਪੂਤਾਂ ਪਿੰਡ ਵਿੱਚ ਚੱਲ ਰਹੇ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਨਾਲ ਹਲਚਲ ਮਚ ਗਈ।25 ਸਾਲਾ ਗੋਲਕੀਪਰ ਗੁਰਪ੍ਰੀਤ ਸਿੰਘ, ਜੋ ਇਨਾਮ ਵੰਡ ਸਮਾਰੋਹ ਵਿੱਚ ਸ਼ਾਮਲ ਸੀ, ਉਸ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ।ਨੇੜਲੇ ਪਿੰਡ ਨੰਗਲੀ ਤੋਂ ਆਇਆ 14 ਸਾਲਾ ਗੁਰਸੇਵਕ ਸਿੰਘ ਵੀ ਗੋਲੀਬਾਰੀ ਦਾ ਸ਼ਿਕਾਰ ਬਣਿਆ।ਉਹ ਗੰਭੀਰ ਜ਼ਖ਼ਮਾਂ ਕਾਰਨ ਹਸਪਤਾਲ ’ਚ ਦਮ ਤੋੜ ਗਿਆ।ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।ਹਾਦਸੇ ਤੋਂ ਬਾਅਦ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।