ਮੋਗਾ, 9 ਮਾਰਚ, ਬੋਲੇ ਪੰਜਾਬ ਬਿਊਰੋ
ਅੱਜ ਮੋਗਾ-ਫਿਰੋਜ਼ਪੁਰ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਕਾਬੂ ਤੋਂ ਬਾਹਰ ਹੋ ਕੇ ਪਹਿਲਾਂ ਫੁੱਟਪਾਥ ਨਾਲ ਟਕਰਾ ਗਈ, ਫਿਰ ਸਾਹਮਣੇ ਆ ਰਹੇ ਟਿੱਪਰ ਨਾਲ ਟਕਰਾ ਗਈ।ਹਾਦਸੇ ‘ਚ 38-39 ਸਾਲਾ ਰਜਿੰਦਰ ਸਿੰਘ ਦੀ ਮੌਤ ਹੋ ਗਈ, ਜੋ ਫਰੀਦਕੋਟ ਵੱਲ ਜਾ ਰਿਹਾ ਸੀ। ਚਸ਼ਮਦੀਦ ਦੀਪ ਸਿੰਘ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਰਕੇ ਉਹ ਕੰਟਰੋਲ ਗੁਆ ਬੈਠੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਚਾਲਕ ਨੂੰ ਬਾਹਰ ਕੱਢਣ ‘ਚ ਬਹੁਤ ਮੁਸ਼ਕਲ ਆਈ।ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਨੇ ਟਿੱਪਰ ਡਰਾਈਵਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।