ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਕਿਸਾਨ ਅੱਜ ਪੰਜਾਬ ਦੇ ਸਾਰੇ ਮੰਤਰੀਆਂ ਅਤੇ “ਆਪ” ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਐਸਕੇਐਮ ਨੇ ਇਸਦੀ ਪੂਰੀ ਤਿਆਰੀ ਕਰ ਲਈ ਹੈ। ਵੱਡੀ ਗਿਣਤੀ ਵਿੱਚ ਸਾਰੇ ਜ਼ਿਲਿਆਂ ਵਿੱਚ ਕਿਸਾਨ ਜਥੇਬੰਦੀਆਂ ਨੂੰ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨ ਲਗਾਉਣ ਲਈ ਕਿਹਾ ਗਿਆ ਹੈ।
ਚੰਡੀਗੜ੍ਹ ਕੂਚ ਵਿਚ ਅਸਫਲ ਰਹਿਣ ਤੋਂ ਬਾਅਦ ਹੀ ਕਿਸਾਨਾਂ ਨੇ ਇਹ ਫੈਸਲਾ ਲਿਆ ਸੀ। ਕਿਸਾਨਾਂ ਨੇ 15 ਮਾਰਚ ਨੂੰ ਵੱਡੇ ਐਲਾਨ ਦੀ ਵੀ ਘੋਸ਼ਣਾ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚਰਚਾ ਦੀ ਚੁਣੌਤੀ ਵੀ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਧਰਨਿਆਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਇਹ ਧਰਨੇ ਲਗਾਏ ਜਾਣਗੇ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ, ਤਾਂ ਉਹ 15 ਮਾਰਚ ਨੂੰ ਵੱਡਾ ਐਲਾਨ ਕਰਨਗੇ।
