ਜਲੰਧਰ, 10 ਮਾਰਚ,ਬੋਲੇ ਪੰਜਾਬ ਬਿਊਰੋ :
ਜਲੰਧਰ-ਜੰਮੂ ਰਾਸ਼ਟਰੀ ਹਾਈਵੇ ‘ਤੇ ਪਿੰਡ ਜੱਲੋਵਾਲ ਦੇ ਨੇੜੇ ਅੱਜ ਸੋਮਵਾਰ ਸਵੇਰੇ ਇੱਕ ਟੂਰਿਸਟ ਬਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਭਿਆਨਕ ਟੱਕਰ ਹੋਈ। ਇਸ ਹਾਦਸੇ ‘ਚ ਬਸ ਚਾਲਕ ਸਮੇਤ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਟ੍ਰਾਲੀ ‘ਚ ਸਵਾਰ 3 ਮਜ਼ਦੂਰ ਸਮੇਤ 11 ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।
ਹਾਦਸੇ ਤੋਂ ਬਾਅਦ ਸੜਕ ‘ਤੇ ਟ੍ਰੈਫਿਕ ਪੂਰੀ ਤਰ੍ਹਾਂ ਜਾਮ ਹੋ ਗਿਆ। ਸੜਕ ਸੁਰੱਖਿਆ ਬਲ ਅਤੇ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਹਟਾ ਕੇ ਆਵਾਜਾਈ ਨੂੰ ਮੁੜ ਚਾਲੂ ਕਰਵਾਇਆ।
