ਬਰਨਾਲਾ, 10 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਨਸ਼ੇ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ, ਬਰਨਾਲਾ ‘ਚ ਅੱਜ ਇਕ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਉਕਤ ਮਹਿਲਾ ‘ਤੇ ਐਨਡੀਪੀਐਸ ਐਕਟ ਅਧੀਨ 16 ਮਾਮਲੇ ਦਰਜ ਹਨ। ਪੁਲਿਸ ਤੇ ਪ੍ਰਸ਼ਾਸਨ ਨੇ ਕਾਰਵਾਈ ਦੌਰਾਨ ਦੱਸਿਆ ਕਿ ਇਹ ਇਮਾਰਤ ਖਾਲੀ ਸੀ, ਪਰ ਇਹ ਢਾਹੁਣ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਗਿਆ ਹੈ। ਜਲਦੀ ਹੀ ਅਧਿਕਾਰੀ ਇਸ ਮਾਮਲੇ ‘ਤੇ ਮੀਡੀਆ ਨਾਲ ਗੱਲਬਾਤ ਕਰਨਗੇ।
ਉਥੇ ਹੀ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਰੂਪਨਗਰ (ਰੋਪੜ) ‘ਚ ਜ਼ਿਲ੍ਹਾ ਸਿਵਲ ਹਸਪਤਾਲ ਦੀ ਜਾਂਚ ਕਰ ਰਹੇ ਹਨ।ਉਹ ਨਸ਼ਾ ਛੁਡਾਊ ਮੁਹਿੰਮ ‘ਤੇ ਨਿਗਰਾਨੀ ਰੱਖਣ ਲਈ ਬਣਾਈ ਗਈ ਉੱਚ ਤਾਕਤੀ ਕਮੇਟੀ ਦੇ ਮੈਂਬਰ ਵਜੋਂ ਹਸਪਤਾਲ ‘ਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈ ਰਹੇ ਹਨ। ਸਰਕਾਰ ਨਸ਼ੇ ਦੀ ਸਮੱਸਿਆ ‘ਤੇ ਲਗਾਮ ਲਗਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।
