ਨਵੀਂ ਦਿੱਲੀ, 11 ਮਾਰਚ,ਬੋਲੇ ਪੰਜਾਬ ਬਿਊਰੋ :
ਦਿੱਲੀ ਦੀ ਅਦਾਲਤ ਵੱਲੋਂ ਇਕ ਪੁਰਾਣੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਤੋਂ 18 ਮਾਰਚ ਤੱਕ ਰਿਪੋਰਟ ਮੰਗੀ ਹੈ। ਇਹ ਮਾਮਲਾ ਸਾਲ 2019 ਦਾ ਹੈ। ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖਿਲਾਫ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਇੱਕ ਪੋਸਟਰ ਨੂੰ ਲੈ ਕੇ ਅਰਵਿੰਦ ਕੇਜਰੀਵਾਲ, ਮਟਿਆਲਾ ਦੇ ਤਤਕਾਲੀ ਵਿਧਾਇਕ ਗੁਲਾਬ ਸਿੰਘ ਅਤੇ ਦਵਾਰਕਾ ਦੀ ਕੌਂਸਲਰ ਨੀਤਿਕਾ ਸ਼ਰਮਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕੇਜਰੀਵਾਲ ਅਤੇ ਹੋਰਾਂ ਖਿਲਾਫ ਅਦਾਲਤ ‘ਚ ਸ਼ਿਕਾਇਤ ਦਾਇਰ ਕੀਤੀ ਗਈ ਸੀ, ਜਿਸ ਨੂੰ ਰੌਸ ਐਵੇਨਿਊ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਅਦਾਲਤ ਨੇ ਥਾਣੇ ਦੇ ਐਸਐਚਓ ਨੂੰ 18 ਮਾਰਚ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ਕਿ ਕੀ ਹੁਕਮਾਂ ਦੀ ਪਾਲਣਾ ਹੋਈ ਹੈ ਜਾਂ ਨਹੀਂ।
ਇਸ ਤੋਂ ਪਹਿਲਾਂ ਜਦੋਂ ਅਦਾਲਤ ਵਿੱਚ ਸ਼ਿਕਾਇਤ ਦਾਇਰ ਕੀਤੀ ਗਈ ਸੀ, ਤਾਂ ਇਸ ਨੂੰ ਮੈਜਿਸਟਰੇਟ ਅਦਾਲਤ ਨੇ ਰੱਦ ਕਰ ਦਿੱਤਾ ਸੀ।