ਸੁਨਾਮ ‘ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਤੇ ਦੁਕਾਨ ਢਾਹੇ

ਪੰਜਾਬ


ਸੁਨਾਮ, 11 ਮਾਰਚ,ਬੋਲੇ ਪੰਜਾਬ ਬਿਊਰੋ ;
ਸੁਨਾਮ ਦੀ ਨਵੀਂ ਅਨਾਜ ਮੰਡੀ ’ਚ ਨਸ਼ਾ ਤਸਕਰ ਦੇ ਘਰ ਅਤੇ ਦੁਕਾਨ ਨੂੰ ਪੁਲਿਸ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਕਾਰਵਾਈ ਐਸ.ਐਸ.ਪੀ. ਸਰਤਾਜ ਸਿੰਘ ਚਹਲ ਦੀ ਅਗਵਾਈ ਹੇਠ ਹੋਈ। ਪੁਲਿਸ ਮੁਤਾਬਕ, ਇਹ ਇਮਾਰਤ ਗੈਰਕਾਨੂੰਨੀ ਢੰਗ ਨਾਲ ਬਣਾਈ ਗਈ ਸੀ ਅਤੇ ਇੱਥੇ ਨਸ਼ਾ ਤਸਕਰੀ ਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਸਨ।
ਐਸ.ਐਸ.ਪੀ. ਨੇ ਦੱਸਿਆ ਕਿ ਇਹ ਕਾਰਵਾਈ ਪੱਕੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਭਵਿੱਖ ’ਚ ਵੀ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਖਿਲਾਫ਼ ਜੰਗ ’ਚ ਪੁਲਿਸ ਦਾ ਸਾਥ ਦੇਣ।
ਇਸ ਮੌਕੇ ’ਤੇ ਐਸ.ਪੀ. ਨਵਰੀਤ ਸਿੰਘ ਵਿਰਕ, ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ. ਪ੍ਰਤੀਕ ਜਿੰਦਲ ਤੇ ਐਸ.ਐਚ.ਓ. ਜਤਿੰਦਰ ਪਾਲ ਸਿੰਘ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।