ਪਟਿਆਲ਼ਾ, 11 ਮਾਰਚ,ਬੋਲੇ ਪੰਜਾਬ ਬਿਊਰੋ :
ਐਸ.ਆਈ.ਟੀ. ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕਟ ਮਾਮਲੇ ਵਿੱਚ ਇੱਕ ਵਾਰ ਫਿਰ ਤਲਬ ਕੀਤਾ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ, ਐਸ.ਆਈ.ਟੀ. ਵੱਲੋਂ ਇੱਕ ਪੱਤਰ ਜਾਰੀ ਕਰਕੇ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਉਕਤ ਬਹੁ-ਕਰੋੜੀ ਡਰੱਗ ਰੈਕਟ ਦੀ ਜਾਂਚ ਐਸ.ਏ.ਐਸ. ਨਗਰ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਨੂੰ 17.03.2025 (ਸੋਮਵਾਰ) ਸਵੇਰੇ 11:00 ਵਜੇ ਵਿਸ਼ੇਸ਼ ਜਾਂਚ ਟੀਮ ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਹੈ, ਜਿਸ ਕਰਕੇ ਮਜੀਠੀਆ ਨੂੰ ਪੁੱਛਗਿੱਛ ਲਈ ਐਸ.ਆਈ.ਟੀ. ਦੇ ਸਾਹਮਣੇ ਹਾਜ਼ਰ ਹੋਣਾ ਪਵੇਗਾ।
