ਪੁਲਸ ਨੇ ਗੋਲੀ ਮਾਰ ਕੇ ਬੰਬੀਹਾ ਗੈਂਗ ਦੇ ਗੈਂਗਸਟਰ ਨੂੰ ਕੀਤਾ ਕਾਬੂ, ਰਿਵਾਲਵਰ,ਕਾਰਤੂਸ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਪੰਜਾਬ

ਰਾਜਪੁਰਾ, 11 ਮਾਰਚ,ਬੋਲੇ ਪੰਜਾਬ ਬਿਊਰੋ :
ਬੀਤੀ ਰਾਤ ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦਾ ਬੰਬੀਹਾ ਗਰੁੱਪ ਦੇ ਗੈਂਗਸਟਰ ਨਾਲ ਐਨਕਾਊਂਟਰ ਹੋਇਆ। ਪੁਲਿਸ ਨੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਐੱਸਐੱਸਪੀ ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੈਂਗਸਟਰ ਦੀ ਮੌਜੂਦਗੀ ਬਾਰੇ ਸੁਚਨਾ ਮਿਲੀ ਸੀ। ਜਦੋਂ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਫਾਇਰਿੰਗ ਕਰ ਦਿੱਤੀ, ਜਿਸ ਦੇ ਜਵਾਬ ’ਚ ਪੁਲਿਸ ਨੇ ਗੋਲੀ ਮਾਰਕੇ ਉਸਨੂੰ ਕਾਬੂ ਕਰ ਲਿਆ।
ਗੈਂਗਸਟਰ ਕੋਲੋਂ ਇੱਕ ਰਿਵਾਲਵਰ, ਦੋ ਚੱਲੇ ਹੋਏ ਕਾਰਤੂਸ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਹ ਬੰਬੀਹਾ ਗਰੁੱਪ ਲਈ ਅਸਲਾ ਸਪਲਾਈ ਕਰਦਾ ਸੀ ਅਤੇ ਉਸ ’ਤੇ ਪਹਿਲਾਂ ਵੀ ਕਈ ਗੰਭੀਰ ਮੁਕਦਮੇ ਦਰਜ ਹਨ। ਪੁਲਿਸ ਹੁਣ ਉਸ ਦੇ ਹੋਰ ਰਿਕਾਰਡ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।