ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ-ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ ਹਨ।ਅੱਜ ਮੰਗਲਵਾਰ ਨੂੰ ਉਹ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਮੰਗਲਵਾਰ ਸ਼ਾਮ ਪੰਜ ਵਜੇ ਮੋਹਾਲੀ ਸਥਿਤ ਇੰਡੀਅਨ ਸਕੂਲ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ।
ਰਾਸ਼ਟਰਪਤੀ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ ਸਨ। ਚੰਡੀਗੜ੍ਹ ਏਅਰਪੋਰਟ ‘ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ।
ਰਾਜਭਵਨ ਵਿੱਚ ਰਾਸ਼ਟਰਪਤੀ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਰਾਸ਼ਟਰਪਤੀ 12 ਮਾਰਚ ਨੂੰ ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ 72ਵੇਂ ਕਨਵੋਕੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ‘ਤੇ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।
